ਭੁਪਿੰਦਰ ਹੁੱਡਾ ਤੇ ਏ. ਜੀ. ਐੱਲ ਅਧਿਕਾਰੀਆਂ ਵਿਰੁੱਧ ਮਾਮਲਾ ਦਰਜ

5ਨਵੀਂ ਦਿੱਲੀ — ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ) ਨੇ ਕਥਿਤ ਕਾਲੇ ਧਨ ਨੂੰ ਚਿੱਟਾ ਕਰਨ ਦੇ ਮਾਮਲੇ ਵਿਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਨੈਸ਼ਨਲ ਹੈਰਾਲਡ ਅਖਬਾਰ ਸਮੂਹ ਦੇ ਪ੍ਰਕਾਸ਼ਕ ਐਸੋਸੀਏਟਿਡ ਜਰਨਲ ਲਿਮ. (ਏ. ਜੇ. ਐੱਲ.) ਦੇ ਅਧਿਕਾਰੀਆਂ ਅਤੇ ਹੋਰਨਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਜਾਂਚ ਏਜੰਸੀ ਨੇ ਹਰਿਆਣਾ ਸੂਬਾ ਵਿਜੀਲੈਂਸ ਬਿਊਰੋ ਦੀ ਇਸ ਸਾਲ ਮਈ ਮਹੀਨੇ ਦੀ ਐੱਫ. ਆਈ. ਆਰ. ਦਾ ਨੋਟਿਸ ਲੈਣ ਮਗਰੋਂ ਕਾਲੇ ਧਨ ਨੂੰ ਚਿੱਟਾ ਕਰਨ ਦੇ ਰੋਕਥਾਮ ਕਾਨੂੰਨ (ਪੀ. ਐੱਲ. ਐੱਲ. ਏ.) ਦੀਆਂ ਧਾਰਾਵਾਂ ਦੇ ਤਹਿਤ ਇਕ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਵਿਜੀਲੈਂਸ ਬਿਊਰੋ ਨੇ 2005 ਵਿਚ ਪੰਚਕੂਲਾ ‘ਚ ਏ. ਜੀ. ਐੱਲ. ਨੂੰ ਇਕ ਜ਼ਮੀਨ ਕਥਿਤ ਤੌਰ ‘ਤੇ ਮੁੜ ਅਲਾਟ ਕਰਨ ਦੇ ਮਾਮਲੇ ‘ਚ ਹੁੱਡਾ ਅਤੇ ਹਰਿਆਣਾ ਅਰਬਨ ਡਿਵੈੱਲਪਮੈਂਟ ਅਥਾਰਿਟੀ (ਹੁੱਡਾ) ਦੇ 4 ਅਧਿਕਾਰੀਆਂ ਵਿਰੁੱਧ ਧੋਖਾਦੇਹੀ ਅਤੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਸੀ। ਭੁਪਿੰਦਰ ਸਿੰਘ ਹੁੱਡਾ ਨੇ ਇਸ ਕਾਰਵਾਈ ਨੂੰ ‘ਸਿਆਸੀ ਬਦਲੇ ਦੀ ਭਾਵਨਾ’ ਨਾਲ ਚੁੱਕਿਆ ਗਿਆ ਕਦਮ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਨੇ ਕੁਝ ਗਲਤ ਨਹੀਂ ਕੀਤਾ।