PM ਮੋਦੀ ਨੇ ਸੋਨੀਆ ਗਾਂਧੀ ਨੂੰ ਦਿੱਤੀ ਜਨਮ ਦਿਨ ਦੀ ਵਧਾਈ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਸ਼ੁੱਕਰਵਾਰ ਜਨਮ ਦਿਨ ਦੀ ਵਧਾਈ ਦਿੱਤੀ। ਕਾਂਗਰਸ ਦੀ ਸਭ ਤੋਂ ਲੰਮੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਸ਼ੁੱਕਰਵਾਰ ਨੂੰ 76 ਸਾਲ ਦੀ ਹੋ ਗਈ।
ਪ੍ਰਧਾਨ ਮੰਤਰੀ ਨੇ ਇਕ ਟਵੀਟ ‘ਚ ਕਿਹਾ,”ਸੋਨੀਆ ਗਾਂਧੀ ਜੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ੁੱਭਕਾਮਨਾਵਾਂ। ਉਨ੍ਹਾਂ ਦੀ ਲੰਮੀ ਉਮਰ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਾ ਹਾਂ।” ਸੋਨੀਆ ਗਾਂਧੀ ਦਾ ਜਨਮ 9 ਦਸੰਬਰ 1946 ਨੂੰ ਇਟਲੀ ਦੇ ਵੇਨੇਟੋ ‘ਚ ਹੋਇਆ ਹੈ। ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨਾਲ ਵਿਆਹ ਤੋਂ ਬਾਅਦ ਉਨ੍ਹਾਂ ਨੇ 1970 ‘ਚ ਇਟਲੀ ਦੀ ਨਾਗਰਿਕਤਾ ਤਿਆਗ ਕੇ ਭਾਰਤੀ ਨਾਗਰਿਕਤਾ ਹਾਸਲ ਕਰ ਲਈ ਸੀ।