ਨਕੋਦਰ ਕਤਲ ਕਾਂਡ ‘ਤੇ ਪੰਜਾਬ DGP ਦੇ ਵੱਡੇ ਖ਼ੁਲਾਸੇ, ਅਮਰੀਕਾ ‘ਚ ਰਚੀ ਗਈ ਸੀ ਸਾਜ਼ਿਸ਼

ਚੰਡੀਗੜ੍ਹ : ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਨਕੋਦਰ ਵਿਖੇ ਕੱਪੜਾ ਵਪਾਰੀ ਟਿੰਮੀ ਚਾਵਲਾ ਦੇ ਕਤਲ ਮਾਮਲੇ ‘ਚ ਵੱਡਾ ਖ਼ੁਲਾਸਾ ਕੀਤਾ ਗਿਆ ਹੈ। ਉਨ੍ਹਾਂ ਇੱਥੇ ਪ੍ਰੈੱਸ ਕਾਨਫਰੰਸ ਕਰਦਿਆਂ ਦੱਸਿਆ ਕਿ ਇਸ ਕਤਲਕਾਂਡ ਦੇ 3 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਕਤਲਕਾਂਡ ਦੀ ਸਾਜ਼ਿਸ਼ ਅਮਰੀਕਾ ‘ਚ ਰਚੀ ਗਈ ਸੀ। ਡੀ. ਜੀ. ਪੀ. ਨੇ ਦੱਸਿਆ ਕਿ 2 ਮੋਟਰਸਾਈਕਲਾਂ ‘ਤੇ ਕੁੱਲ 5 ਸ਼ੂਟਰ ਆਏ ਸਨ ਅਤੇ ਇਸ ਦੌਰਾਨ ਇਸਤੇਮਾਲ ਕੀਤੀ ਗਈ ਗੱਡੀ ਵੀ ਬਰਾਮਦ ਕਰ ਲਈ ਗਈ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਤਿੰਨੇ ਸ਼ੂਟਰ ਬਠਿੰਡਾ ਦੇ ਰਹਿਣ ਵਾਲੇ ਹਨ ਅਤੇ ਤਿੰਨਾਂ ਦੀ ਉਮਰ 18-20 ਸਾਲ ਦੇ ਵਿਚਕਾਰ ਹੈ।