ਰਾਜੌਰੀ- ਜੰਮੂ-ਕਸ਼ਮੀਰ ਦੇ ਰਾਜੌਰੀ ਵਿਚ ਸੋਮਵਾਰ ਨੂੰ ਇਕ IED ਧਮਾਕਾ ਹੋਇਆ ਹੈ। ਇਸ ਧਮਾਕੇ ਵਿਚ ਇਕ ਬੱਚੇ ਦੀ ਮੌਤ ਹੋ ਗਈ, ਜਦਕਿ 5 ਲੋਕ ਜ਼ਖਮੀ ਹੋ ਗਏ। ਸੁਰੱਖਿਆ ਦਸਤਿਆਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ। ਜੰਮੂ-ਕਸ਼ਮੀਰ ਦੇ ਏ. ਡੀ. ਜੀ. ਪੀ. ਮੁਕੇਸ਼ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਧਮਾਕਾ ਰਾਜੌਰੀ ਜ਼ਿਲ੍ਹੇ ਦੇ ਡਾਂਗਰੀ ਪਿੰਡ ‘ਚ ਹੋਇਆ ਅਤੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਨੂੰ ਇਕ ਹੀ ਪਿੰਡ ‘ਚ ਅੱਤਵਾਦੀਆਂ ਨੇ 4 ਨਾਗਰਿਕਾਂ ਦੀ ਹੱਤਿਆ ਕਰ ਦਿੱਤੀ। ਪੁਲਸ ਨੇ ਦੱਸਿਆ ਕਿ ਐਤਵਾਰ ਨੂੰ ਰਾਜੌਰੀ ਦੇ ਡਾਂਗਰੀ ਖੇਤਰ ਵਿਚ ਹੀ ਗੋਲੀਬਾਰੀ ਦੀ ਇਕ ਘਟਨਾ ਸਾਹਮਣੇ ਆਈ, ਜਿਸ ਵਿਚ 4 ਲੋਕਾਂ ਦੀ ਮੌਤ ਹੋ ਗਈ ਅਤੇ 6 ਜ਼ਖਮੀ ਹੋ ਗਏ।















