ਲੁਧਿਆਣਾ ‘ਚ ਹਜ਼ਾਰਾਂ ਨੌਜਵਾਨਾਂ ਨੂੰ ਵੰਡੇ ਜਾਣਗੇ ਨਿਯੁਕਤੀ ਪੱਤਰ, CM ਮਾਨ ਨੇ ਕੀਤਾ ਟਵੀਟ

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਲੁਧਿਆਣਾ ਵਿਖੇ ਮਾਸਟਰ ਕੈਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ। ਇਨ੍ਹਾਂ ਅਧਿਆਪਕਾਂ ਦੀਆਂ ਨਿਯੁਕਤੀਆਂ ਸਿੱਖਿਆ ਵਿਭਾਗ ‘ਚ ਕੀਤੀਆਂ ਜਾਣਗੀਆਂ।
ਇਸ ਬਾਰੇ ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਆਪਣੇ ਵਾਅਦੇ ਮੁਤਾਬਕ ਨਵੇਂ ਸਾਲ ਦੀ ਸ਼ੁਰੂਆਤ ਰੁਜ਼ਗਾਰ ਤੋਂ ਕਰਨ ਜਾ ਰਹੇ ਹਾਂ। ਅੱਜ ਲੁਧਿਆਣਾ ਵਿਖੇ ਮਾਸਟਰ ਕੈਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਜਾ ਰਹੇ ਹਾਂ।
ਉਨ੍ਹਾਂ ਕਿਹਾ ਕਿ ਉਹ ਪੰਜਾਬੀਆਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਸਭ ਦੇ ਮਸਲੇ ਹੱਲ ਹੋਣਗੇ। ਇਸ ਨਵੇਂ ਸਾਲ ‘ਚ ਮੇਰੀ ਸਰਕਾਰੀ ਰੁਜ਼ਗਾਰ, ਸਿਹਤ, ਸਿੱਖਿਆ ਅਤੇ ਵਪਾਰ ਨੂੰ ਪਹਿਲ ਦੇਵੇਗੀ।