ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਤਿਰੰਗਾ, 21 ਤੋਪਾਂ ਦੀ ਦਿੱਤੀ ਗਈ ਸਲਾਮੀ

ਨਵੀਂ ਦਿੱਲੀ- ਭਾਰਤ ਅੱਜ ਯਾਨੀ 26 ਜਨਵਰੀ ਨੂੰ 74ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਕਰਤਯਵ ਪਥ ‘ਤੇ ਸ਼ਾਨਦਾਰ ਆਯੋਜਨ ਹੋਵੇਗਾ। ਪਰੇਡ ‘ਚ ਕੁੱਲ 23 ਝਾਕੀਆਂ ਦੇਖਣ ਨੂੰ ਮਿਲਣਗੀਆਂ। ਸਾਰੀਆਂ ਝਾਕੀਆਂ ਦੀ ਥੀਮ ਵੀ ਵੱਖ-ਵੱਖ ਹੋਵੇਗੀ। ਉੱਥੇ ਹੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਤਿਰੰਗਾ ਲਹਿਰਾ ਦਿੱਤਾ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰ ਮੈਮੋਰੀਅਲ ਪਹੁੰਚ ਕੇ ਸ਼ਹੀਦ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ, ਸੀਡੀਐੱਸ ਅਤੇ ਤਿੰਨੋਂ ਫ਼ੌਜ ਮੁਖੀ ਵੀ ਉਨ੍ਹਾਂ ਨਾਲ ਮੌਜੂਦ ਰਹੇ। ਇਸ ਦੌਰਾਨ 21 ਤੋਪਾਂ ਦੀ ਸਲਾਮੀ ਦਿੱਤੀ ਗਈ।
ਭਾਰਤ ਨੂੰ 15 ਅਗਸਤ 1947 ‘ਚ ਅਗਰੇਜ਼ਾਂ ਤੋਂ ਆਜ਼ਾਦੀ ਤਾਂ ਮਿਲ ਗਈ ਸੀ ਪਰ 26 ਜਨਵਰੀ 1950 ਨੂੰ ਭਾਰਤ ਇਕ ਪ੍ਰਭੂਸੱਤਾ ਸੰਪੰਨ ਲੋਕਤੰਤਰੀ ਗਣਰਾਜ ਐਲਾਨ ਹੋਇਆ। ਇਸੇ ਦਿਨ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ। ਮਿਸਰ ਦੇ ਰਾਸ਼ਟਰਪਤੀ ਅਬਦੁੱਲ ਫਤਿਹ ਅਲੀ ਸੀਸੀ ਇਸ ਸਾਲ ਦੇ ਗਣਤੰਤਰ ਦਿਵਸ ਸਮਾਰੋਹ ‘ਚ ਮੁੱਖ ਮਹਿਮਾਨ ਹਨ।