ਕਾਹਿਰਾ – ਮਿਸਰ ਦੀ ਰਾਜਧਾਨੀ ਕਾਹਿਰਾ ਦੇ ਇਕ ਹਸਪਤਾਲ ’ਚ ਬੁੱਧਵਾਰ ਨੂੰ ਅੱਗ ਲੱਗਣ ਕਾਰਨ ਘੱਟੋ-ਘੱਟ 3 ਲੋਕਾਂ ਦੀ ਮੌਤ ਹੋ ਗਈ ਅਤੇ 32 ਲੋਕ ਜ਼ਖਮੀ ਹੋ ਗਏ। ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਅੱਗ ਪੂਰਬੀ ਕਾਹਿਰਾ ’ਚ ਮਟੇਰੀਆ ਦੇ ਨੇੜੇ ਸਥਿਤ ਨੂਰ ਮੁਹੰਮਦੀ ਹਸਪਤਾਲ ’ਚ ਲੱਗੀ, ਜਿਸ ਨੂੰ ਇਕ ਚੈਰੀਟੇਬਲ ਸੰਸਥਾ ਵੱਲੋਂ ਚਲਾਇਆ ਜਾਂਦਾ ਹੈ। ਮੰਤਰਾਲਾ ਨੇ ਇਕ ਬਿਆਨ ’ਚ ਕਿਹਾ ਕਿ ਹਸਪਤਾਲ ਦੇ ਰੇਡੀਓਲਾਜੀ ਵਿਭਾਗ ’ਚ ਅੱਗ ਲੱਗੀ ਪਰ ਉਨ੍ਹਾਂ ਨੇ ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ।















