ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫ਼ੈਸਲਾ, ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ

ਜਲੰਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਫ਼ੈਸਲਾ ਲਿਆ ਗਿਆ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਦਫ਼ਤਰਾਂ ਦੀ ਟਾਈਮਿੰਗ ਵਿਚ ਵੱਡਾ ਬਦਲਾਅ ਕੀਤਾ ਹੈ। ਹੁਣ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ ਸਵੇਰੇ 7.30 ਤੋਂ 2 ਵਜੇ ਤੱਕ ਖੁੱਲ੍ਹਣਗੇ। ਇਹ ਫ਼ੈਸਲਾ 2 ਮਈ ਤੋਂ ਲਾਗੂ ਹੋਵੇਗਾ, ਜੋਕਿ 15 ਜੁਲਾਈ ਤੱਕ ਲਾਗੂ ਰਹੇਗਾ।
ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਆਮ ਲੋਕਾਂ ਨੂੰ ਵੀ ਰਾਹਤ ਮਿਲੇਗੀ, ਕਿਉਂਕਿ ਜ਼ਿਆਦਾ ਗਰਮੀ ਹੋਣ ਕਰਕੇ ਸਰਕਾਰੀ ਦਫ਼ਤਰਾਂ ਵਿਚ ਕੰਮ ਕਰਵਾਉਣ ਵਾਲੀ ਜਨਤਾ ਜਲਦੀ ਕੰਮ ਕਰਵਾ ਸਕੇਗੀ। ਭਗੰਵਤ ਮਾਨ ਨੇ ਕਿਹਾ ਕਿ 2 ਵਜੇ ਸਾਰੀ ਸਰਕਾਰੀ ਦਫ਼ਤਰ ਬੰਦ ਹੋ ਜਾਣਗੇ ਅਤੇ ਇਸ ਨਾਲ ਬਿਜਲੀ ਦੀ ਵੀ ਬਚਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਦ ਵੀ ਸਵੇਰੇ 7.30 ਤੋਂ ਦਫ਼ਤਰ ਵਿਚ ਪਹੁੰਚਣਗੇ।