ਨਵੀਂ ਦਿੱਲੀ- ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਹੈ ਕਿ ਗੁਜਰਾਤ ਦੀ ਇਕ ਅਦਾਲਤ ਵਲੋਂ ਮਾਣਹਾਨੀ ਦੇ ਇਕ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ’ਤੇ ਰੋਕ ਲਾਉਣ ਦੀ ਅਪੀਲ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਕੋਲ ਅਜੇ ਵੀ ਦੇਸ਼ ਕੋਲੋਂ ਮੁਆਫ਼ੀ ਮੰਗਣ ਦਾ ਸਮਾਂ ਹੈ।
ਠਾਕੁਰ ਨੇ ਕਿਹਾ ਕਿ ਮਾਣਹਾਨੀ ਮਾਮਲੇ ’ਚ ਦੋਸ਼ੀ ਠਹਿਰਾਏ ਜਾਣ ਦੀ ਰਾਹੁਲ ਗਾਂਧੀ ਦੀ ਪਟੀਸ਼ਨ ਨੂੰ ਸੂਰਤ ਦੀ ਅਦਾਲਤ ਵੱਲੋਂ ਖਾਰਜ ਕਰਨ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਨੇਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪਸ਼ਬਦ ਕਹਿਣ ਅਤੇ ਉਨ੍ਹਾਂ ’ਤੇ ਹਮਲਾ ਕਰਨ ਦੇ ਨਾਂ ’ਤੇ ਜਾਣਬੁੱਝ ਕੇ ਓ.ਬੀ.ਸੀ. (ਅਦਰ ਬੈਕਵਰਡ ਕਲਾਸਜ਼) ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਕੋਲ ਅਜੇ ਵੀ ਦੇਸ਼ ਤੋਂ ਮੁਆਫ਼ੀ ਮੰਗਣ ਦਾ ਮੌਕਾ ਹੈ।














