ਨਵੀਂ ਦਿੱਲੀ—ਦਿੱਲੀ ਦੇ ਚਾਂਦਨੀ ਚੌਕ ਤੋਂ ਕਾਂਗਰਸ ਦੀ ਉਮੀਦਵਾਰ ਅਲਕਾ ਲਾਂਬਾ ਨੇ ਆਮ ਆਦਮੀ ਪਾਰਟੀ (ਆਪ) ਦੇ ਵਰਕਰ ਨੂੰ ਥੱਪੜ ਮਾਰਨ ਨੂੰ ਲੈ ਕੇ ਸਫਾਈ ਦਿੱਤੀ ਹੈ। ਅਲਕਾ ਲਾਂਬਾ ਨੇ ਕਿਹਾ ਹੈ ਕਿ ਜਿਵੇਂ ਹੀ ਮੈਂ ਪੋਲਿੰਗ ਬੂਥ ਦੇ ਬਾਹਰ ਆਈ ਤਾਂ ਮੈਂ ਦੇਖਿਆ ਕਿ ‘ਆਪ’ ਉਮੀਦਵਾਰ ਦਾ ਬੇਟਾ ਪੋਲਿੰਗ ਬੂਥ ਦੇ ਅੰਦਰ ਦਾਖਲ ਹੋਣ ਲਈ ਪੁਲਸ ਨਾਲ ਬਹਿਸ ਕਰ ਰਿਹਾ ਹੈ। ਉਸੇ ਸਮੇਂ ‘ਆਪ’ ਵਰਕਰ ਹਰਮੇਸ਼ ਨੇ ਮੈਨੂੰ ਇਤਰਾਜ਼ਯੋਗ ਸ਼ਬਦ ਬੋਲੇ, ਹਾਲਾਂਕਿ ਪੁਲਸ ਨੇ ਉਸ ਨੂੰ ਤਰੁੰਤ ਗ੍ਰਿਫਤਾਰ ਕਰ ਲਿਆ। ਇਸ ਦੇ ਲਈ ਮੈਂ ਦਿੱਲੀ ਪੁਲਸ ਦਾ ਧੰਨਵਾਦ ਕਰਦੀ ਹਾਂ।
ਦੱਸਣਯੋਗ ਹੈ ਕਿ ‘ਆਪ’ ਵਰਕਰ ਨੂੰ ਥੱਪੜ ਮਾਰਨ ਵਾਲਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਅਲਕਾ ਲਾਂਬਾ ‘ਆਪ’ ਵਰਕਰ ਨਾਲ ਬਹਿਸ ਕਰਦੀ ਦਿਖਾਈ ਦੇ ਰਹੀ ਹੈ। ਬਹਿਸ ਵੱਧਣ ਤੋਂ ਬਾਅਦ ਦੋਵਾਂ ਵਿਚਾਲੇ ਕਾਫੀ ਨੋਕ-ਝੋਕ ਹੋਈ ਇਸ ਦੌਰਾਨ ਅਲਕਾ ਲਾਂਬਾ ਨੇ ‘ਆਪ’ ਵਰਕਰ ਨੂੰ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ। ਜ਼ਿਕਰਯੋਗ ਹੈ ਕਿ ਅਲਕਾ ਲਾਂਬਾ ਨੂੰ ਚਾਂਦਨੀ ਚੌਕ ਤੋਂ ਕਾਂਗਰਸ ਉਮੀਦਵਾਰ ਬਣਾਇਆ ਗਿਆ ਹੈ, ਜਿੱਥੇ ਉਹ ਪਿਛਲੀਆਂ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਲੜ ਰਹੀ ਸੀ।















