CBI ਦੇ ਸ਼ਿਕੰਜੇ ‘ਚ ਟਾਈਟਲਰ

4-copyਨਵੀਂ ਦਿੱਲੀ: 1984 ਸਿੱਖ ਨਸਲਕੁਸ਼ੀ ਮਾਮਲੇ ਵਿੱਚ ਸੀ.ਬੀ.ਆਈ. ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਤੋਂ ਪੁੱਛਗਿੱਛ ਕੀਤੀ ਹੈ। ਚਾਰ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਪੁੱਛਗਿੱਛ ਦੌਰਾਨ ਟਾਈਟਲਰ ਨੂੰ ਕੇਸ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਨੂੰ ਲੈ ਕੇ ਸਵਾਲ ਪੁੱਛੇ ਗਏ।
ਹਾਲਾਂਕਿ ਨਸਲਕੁਸ਼ੀ ਦੌਰਾਨ ਟਾਈਟਲਰ ਨੇ ਕਿਸੇ ਤਰ੍ਹਾਂ ਦੀ ਭੂਮਿਕਾ ਤੋਂ ਇਨਕਾਰ ਕੀਤਾ ਹੈ। ਪੁੱਛਗਿੱਛ ਦੌਰਾਨ ਕੀ ਗੱਲ ਸਾਹਮਣੇ ਆਈ, ਇਸ ਬਾਰੇ CBI ਵੱਲੋਂ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਗਈ।
ਯਾਦ ਰਹੇ ਕਿ ਪਿਛਲੇ ਮਹੀਨੇ ਸੀ.ਬੀ.ਆਈ. ਨੇ ਨਸਲਕੁਸ਼ੀ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਕਰ ਰਹੀ ਵਿਸ਼ੇਸ਼ ਅਦਾਲਤ ਤੋਂ ਪੁੱਛ ਪੜਤਾਲ ਦੇ ਸਾਰੇ ਅਮਲ ਨੂੰ ਸਿਰੇ ਚਾੜ੍ਹਨ ਲਈ ਚਾਰ ਮਹੀਨਿਆਂ ਦਾ ਸਮਾਂ ਮੰਗਿਆ ਸੀ।