ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਹੁਣ ਗਣਤੰਤਰ ਦਿਹਾੜੇ ਮੌਕੇ ਪਟਿਆਲਾ ’ਚ ਝੰਡਾ ਲਹਿਰਾਉਣਗੇ। ਇਸ ਤੋਂ ਪਹਿਲਾਂ ਫ਼ਰੀਦਕੋਟ ਅਤੇ ਮੋਹਾਲੀ ਵਿਖੇ ਮੁੱਖ ਮੰਤਰੀ ਵਲੋਂ ਝੰਡਾ ਲਹਿਰਾਉਣ ਦਾ ਫ਼ੈਸਲਾ ਲਿਆ ਗਿਆ ਸੀ। ਵੀਰਵਾਰ ਨੂੰ ਉਨ੍ਹਾਂ ਦੇ ਝੰਡਾ ਲਹਿਰਾਉਣ ਸਬੰਧੀ ਪ੍ਰੋਗਰਾਮ ਬਾਰੇ ਸਾਰਾ ਦਿਨ ਭੰਬਲਭੂਸਾ ਬਰਕਰਾਰ ਰਿਹਾ। ਇਸ ਤੋਂ ਮੁੱਖ ਮੰਤਰੀ ਦੇ ਪਟਿਆਲਾ ਵਿਖੇ ਝੰਡਾ ਲਹਿਰਾਉਣ ਦਾ ਫ਼ੈਸਲਾ ਲਿਆ ਗਿਆ।
ਵੱਖਵਾਦੀ ਆਗੂ ਗੁਰਪਤਵੰਤ ਸਿੰਘ ਪੰਨੂੰ ਵੱਲੋਂ ਇਸ ਵਾਰ ਗਣਤੰਤਰ ਦਿਹਾੜੇ ’ਤੇ ਝੰਡਾ ਲਹਿਰਾਉਣ ਮੌਕੇ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਦੇ ਝੰਡਾ ਲਹਿਰਾਉਣ ਦੇ ਪ੍ਰੋਗਰਾਮ ਨੂੰ ਬਦਲਿਆ ਗਿਆ ਹੈ।
ਇਸ ਸਭ ਨੂੰ ਮੁੱਖ ਰੱਖਦਿਆਂ ਹੁਣ ਮੁੱਖ ਮੰਤਰੀ ਪਟਿਆਲਾ ਵਿਖੇ ਕੌਮੀ ਤਿਰੰਗਾ ਲਹਿਰਾਉਣਗੇ।