CM ਮਾਨ ਨੇ ਸਮਾਰਟ ਸਕੂਲ ‘ਚ ਨਵੇਂ ਕੰਪਲੈਕਸ ਦਾ ਕੀਤਾ ਉਦਘਾਟਨ

ਬਠਿੰਡਾ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਨਵੇਂ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਸਕੂਲ ‘ਚ ਪੜ੍ਹਦੀਆਂ ਵਿਦਿਆਰਥਣਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਭਵਿੱਖ ਦੇ ਸੁਫ਼ਨਿਆਂ ਬਾਰੇ ਜਾਣਿਆ।
ਮੁੱਖ ਮੰਤਰੀ ਮਾਨ ਨੇ ਵਿਦਿਆਰਥਣਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।