CM ਉਧਵ ਠਾਕਰੇ ਦੀ ਪਤਨੀ ਰਸ਼ਮੀ ਕੋਰੋਨਾ ਪਾਜ਼ੇਟਿਵ, 11 ਮਾਰਚ ਨੂੰ ਲਗਵਾਈ ਸੀ ਵੈਕਸੀਨ

ਮੁੰਬਈ : ਮਹਾਰਾਸ਼ਟਰ ਦੇ ਮੰਤਰੀ ਆਦਿਤਿਆ ਠਾਕਰੇ ਤੋਂ ਬਾਅਦ ਉਨ੍ਹਾਂ ਦੀ ਮਾਂ ਅਤੇ ਮੁੱਖ ਮੰਤਰੀ ਉਧਵ ਠਾਕਰੇ ਦੀ ਪਤਨੀ ਰਸ਼ਮੀ ਠਾਕਰੇ ਵੀ ਕੋਵਿਡ-19 ਪਾਜ਼ੇਟਿਵ ਹੋ ਗਈ ਹਨ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਸੀ.ਐੱਮ. ਅਤੇ ਉਨ੍ਹਾਂ ਦੀ ਪਤਨੀ ਰਸ਼ਮੀ ਨੇ 11 ਮਾਰਚ ਨੂੰ ਮੁੰਬਈ ਦੇ ਸਰਕਾਰੀ ਜੇ.ਜੇ ਹਸਪਤਾਲ ਵਿੱਚ ਕੋਰੋਨਾ ਵਾਇਰਸ ਰੋਕੂ ਟੀਕੇ ਦੀ ਪਹਿਲੀ ਖੁਰਾਕ ਲਈ ਸੀ।
ਇੱਕ ਅਧਿਕਾਰੀ ਨੇ ਕਿਹਾ, ‘ਕੋਵਿਡ-19 ਜਾਂਚ ਵਿੱਚ ਉਹ ਸੋਮਵਾਰ ਰਾਤ ਨੂੰ ਪੀੜਤ ਪਾਈ ਗਈ। ਉਨ੍ਹਾਂ ਨੂੰ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ‘ਵਰਸ਼ਾ’ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਮਹਾਰਾਸ਼ਟਰ ਦੇ ਸੈਰ ਸਪਾਟਾ ਮੰਤਰੀ ਆਦਿਤਿਆ ਠਾਕਰੇ ਨੇ ਦੋ ਦਿਨ ਪਹਿਲਾਂ ਦੱਸਿਆ ਸੀ ਕਿ ਉਨ੍ਹਾਂ ਦੀ ਕੋਰੋਨਾ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਈ ਹੈ।
ਮਹਾਰਾਸ਼ਟਰ ਵਿੱਚ ਕੋਰੋਨਾ ਇਨਫੈਕਸ਼ਨ ਦੀ ਰਫ਼ਤਾਰ ਇੱਕ ਵਾਰ ਫਿਰ ਬੇਕਾਬੂ ਹੈ। ਕਈ ਸ਼ਹਿਰਾਂ ਵਿੱਚ ਪ੍ਰਸ਼ਾਸਨ ਕਾਫੀ ਸਖ਼ਤੀ ਦਿਖਾ ਰਿਹਾ ਹੈ। ਨਾਈਟ ਕਰਫਿਊ ਵਰਗੀ ਕਵਾਇਦਾਂ ਦੇ ਬਾਵਜੂਦ ਐਤਵਾਰ ਨੂੰ ਰਾਜ ਵਿੱਚ ਇੱਕ ਦਿਨ ਵਿੱਚ ਹੁਣ ਤੱਕ ਦੇ ਸਭ ਤੋਂ ਜ਼ਿਆਦਾ ਕੋਵਿਡ-19 ਦੇ 30,535 ਮਾਮਲੇ ਸਾਹਮਣੇ ਆਏ ਸਨ।