ਬਠਿੰਡਾ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਭ ਪਾਰਟੀਆਂ ਜ਼ੋਰ-ਸ਼ੋਰ ਨਾਲ ਪ੍ਰਚਾਰ ਕਰਨ ‘ਚ ਲੱਗੀਆਂ ਹੋਈਆਂ ਹਨ। ਇਸ ਦੇ ਮੱਦੇਨਜ਼ਰ ਮਿਸ਼ਨ 13-0 ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਦਿਹਾਤੀ ਵਿਖੇ ਜਨਸਭਾ ਨੂੰ ਸੰਬੋਧਨ ਕਰਨਗੇ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਮਾਨ ਦਲਿਤ ਭਾਈਚਾਰੇ ਲਈ ਵੱਡਾ ਐਲਾਨ ਕਰ ਸਕਦੇ ਹਨ। ਮੁੱਖ ਮੰਤਰੀ ਇੱਥੇ ਪਾਰਟੀ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਲਈ ਚੋਣ ਪ੍ਰਚਾਰ ਕਰਨਗੇ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਵਲੋਂ ਲੁਧਿਆਣਾ ਵਿਖੇ ਪਾਰਟੀ ਉਮੀਦਵਾਰ ਦੇ ਹੱਕ ‘ਚ ਪ੍ਰਚਾਰ ਕੀਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਜਲਦੀ ਹੀ ਦੇਣ ਦਾ ਐਲਾਨ ਕੀਤਾ ਸੀ।















