CM ਭਗਵੰਤ ਮਾਨ ਵੱਲੋਂ ਨਵਾਂਸ਼ਹਿਰ ‘ਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ, ਕੀਤਾ ਵੱਡਾ ਐਲਾਨ

ਜਲੰਧਰ/ਨਵਾਂਸ਼ਹਿਰ – ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵਾਂਸ਼ਹਿਰ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਨਾਲ ਸਨ। ਇਸ ਦੌਰਾਨ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਸਿੱਧਾ ਸੰਵਾਦ ਵੀ ਕੀਤਾ। ਨਸ਼ਿਆਂ ਪ੍ਰਤੀ ਜਾਗਰੂਕ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਘਰ ਵਿਚ ਕੋਈ ਨਸ਼ਾ ਕਰਦਾ ਹੈ ਤਾਂ ਸਭ ਤੋਂ ਵੱਧ ਪੀੜਤ ਔਰਤ ਹੀ ਹੁੰਦੀ ਹੈ, ਬੇੱਸ਼ਕ ਉਹ ਭਾਵੇਂ ਕੋਈ ਮਾਂ, ਭੈਣ ਜਾਂ ਫਿਰ ਪਤਨੀ ਹੋਵੇ ਕਿਉਂਕਿ ਘਰ ਦਾ ਚੁੱਲ੍ਹਾ ਦਾ ਔਰਤ ਨੇ ਹੀ ਚਲਾਉਣਾ ਹੁੰਦਾ ਹੈ ਅਤੇ ਉਸ ਨੂੰ ਪਤਾ ਹੁੰਦਾ ਹੈ ਕਿ ਨਸ਼ੇ ਨਾਲ ਘਰ ਤਬਾਹ ਹੋ ਜਾਵੇਗਾ।
ਉਥੇ ਹੀ ਪੰਜਾਬ ਦੇ ਸਕੂਲਾਂ ਬਾਰੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਪੰਜਾਬ ਵਿਚ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੇ ਹਾਂ। ਹੁਣ ਤਾਂ ਸਰਕਾਰੀ ਸਕੂਲਾਂ ਵਿਚ ਵੀ ਦਾਖ਼ਲੇ ਮਿਲਣੇ ਔਖੇ ਹੋ ਗਏ ਹਨ। ਇਸ ਮੌਕੇ ਭਗਵੰਤ ਮਾਨ ਨੇ ਨਵਾਂਸ਼ਹਿਰ ਵਿਚ ਸ਼ਾਨਦਾਰ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਤਾਂਕਿ ਪਿੰਡਾਂ ਦੇ ਬੱਚੇ ਵੀ ਇਥੇ ਆ ਕੇ ਖੇਡ ਸਕਣ।