ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁਸਹਿਰੇ ਦੇ ਤਿਉਹਾਰ ‘ਤੇ ਸਮੂਹ ਸੂਬਾ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰਕੇ ਲੋਕਾਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਲਿਖਿਆ ਕਿ ਦੁਸਹਿਰਾ ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ।
ਦੁਸਹਿਰੇ ਦੇ ਪਾਵਨ ਮੌਕੇ ਆਓ ਕਾਮਨਾ ਕਰੀਏ, ਆਪਣੇ ਜੀਵਨ ‘ਚੋਂ ਬੁਰਾਈਆਂ ਨਫ਼ਰਤ ਰੂਪੀ ਭਾਵਨਾਵਾਂ ਨੂੰ ਖ਼ਤਮ ਕਰੀਏ। ਸੱਚ ‘ਤੇ ਪਹਿਰਾ ਦੇਣ ਦਾ ਅਹਿਦ ਲਈਏ। ਦੱਸਣਯੋਗ ਹੈ ਕਿ ਅੱਜ ਪੂਰੇ ਦੇਸ਼ ਸਮੇਤ ਪੰਜਾਬ ‘ਚ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ।















