CM ਮਾਨ ਅੱਜ ‘ਆਪ’ ਵਿਧਾਇਕਾਂ ਨਾਲ ਕਰ ਸਕਦੇ ਨੇ ਮੀਟਿੰਗ, ਇਜਲਾਸ ਬਾਰੇ ਹੋ ਸਕਦੀ ਹੈ ਚਰਚਾ

ਜਲੰਧਰ/ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿਖੇ ‘ਆਪ’ ਵਿਧਾਇਕਾਂ ਦੇ ਨਾਲ ਮੀਟਿੰਗ ਕਰ ਸਕਦੇ ਹਨ। ਵਿਧਾਇਕਾਂ ਨੂੰ ਮੁੱਖ ਮੰਤਰੀ ਮਾਨ ਚਾਹ ਪਾਰਟੀ ਦੇ ਸਕਦੇ ਹਨ। ਮੀਟਿੰਗ ਦੌਰਾਨ ਕਈ ਮੁੱਦਿਆਂ ‘ਤੇ ਚਰਚਾ ਕਰਨ ਦੇ ਨਾਲ-ਨਾਲ ਵਿਧਾਨ ਸਭਾ ਇਜਲਾਸ ਬਾਰੇ ਚਰਚਾ ਕੀਤੀ ਜਾ ਸਕਦੀ ਹੈ। ਜਾਣਕਾਰੀ ਮੁਤਾਬਕ ਅੱਜ ਬਾਅਦ ਦੁਪਹਿਰ ਵਿਧਾਇਕਾਂ ਨੂੰ ਸੱਦਾ ਦਿੱਤਾ ਗਿਆ ਹੈ। ਜਿੱਥੇ ਵਿਧਾਨ ਸਭਾ ਇਜਲਾਸ ਬਾਰੇ ਚਰਚਾ ਕੀਤੀ ਜਾ ਸਕਦੀ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਵਿਧਾਇਕਾਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਕਿਸਾਨਾਂ ਨਾਲ ਮੀਟਿੰਗ ਕਰ ਰਹੇ ਹਨ। ਦਰਅਸਲ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਹਾਈਵੇਅ ਜਾਮ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ ਰੇਲਵੇ ਟਰੈਕਾਂ ‘ਤੇ ਵੀ ਧਰਨੇ ਲਾਏ ਗਏ ਹਨ। ਇਹ ਮੀਟਿੰਗ ਇਸ ਮੁੱਦੇ ਨੂੰ ਲੈ ਕੇ ਹੀ ਹੋ ਰਹੀ ਹੈ। ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਮੁੱਖ ਮੰਤਰੀ ਨੇ 2 ਦਿਨ ਪਹਿਲਾਂ ਹੀ ਕਿਸਾਨਾਂ ਨੂੰ ਗੱਲਬਾਤ ਕਰਨ ਲਈ ਸੱਦਾ ਦਿੱਤਾ ਸੀ।