CM ਮਾਨ ਅੱਜ ਸਰਪੰਚਾਂ ਨੂੰ ਮਿਲਣਗੇ, ਸਰਕਾਰ ਦੀਆਂ ਸਕੀਮਾਂ ਬਾਰੇ ਖੁੱਲ੍ਹ ਕੇ ਕਰਨਗੇ ਗੱਲਬਾਤ

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਟਿਆਲਾ ਦੌਰੇ ‘ਤੇ ਹਨ। ਪਟਿਆਲਾ ‘ਚ ਅੱਜ ਦੇ ਦਿਨ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਹੋਵੇਗਾ। ਇਸ ਦੌਰਾਨ ਮੁੱਖ ਮੰਤਰੀ ਮਾਨ ਸਰਪੰਚਾਂ ਨਾਲ ਗੱਲਬਾਤ ਕਰਨਗੇ। ਮੁੱਖ ਮੰਤਰੀ ਵਲੋਂ ਸੂਬੇ ‘ਚ ਚੱਲ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਈ ਸਹਿਯੋਗ ਮੰਗਿਆ ਜਾਵੇਗਾ।