ਹਰਿਆਣਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਮੋਹਾਲੀ ਆ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਕੁਝ ਦਿਨਾਂ ਤੋਂ ਸਿਹਤ ਖ਼ਰਾਬ ਹੋਣ ਕਾਰਨ ਇਸ ਸਮੇਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ, ਜਿਹਨਾਂ ਨੂੰ ਮਿਲਣ ਲਈ ਸੀਐਮ ਸੈਣੀ ਥੋੜ੍ਹੀ ਦੇਰ ਵਿੱਚ ਫੋਰਟਿਸ ਹਸਪਤਾਲ ਵਿਚ ਪਹੁੰਚਣ ਵਾਲੇ ਹਨ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਥਕਾਵਟ ਤੇ ਦਿਲ ਦੀ ਧੜਕਣ ਹੌਲੀ ਹੋਣ ਦੀ ਸ਼ਿਕਾਇਤ ਤੋਂ ਬਾਅਦ ਸ਼ੁੱਕਰਵਾਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਅਧਿਕਾਰੀਆਂ ਨੇ ਇੱਕ ਬਿਆਨ ‘ਚ ਕਿਹਾ ਕਿ ਮਾਨ ਦੀ ਸਿਹਤ ਠੀਕ ਹੈ ਅਤੇ ਉਹ ਤੁਰ-ਫਿਰ ਰਹੇ ਹਨ। ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਮਾਨ ਨੇ ਸ਼ੁੱਕਰਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਦੀ ਪ੍ਰਧਾਨਗੀ ਕਰਨੀ ਸੀ ਪਰ ਉਨ੍ਹਾਂ ਦੀ ਸਿਹਤ ਖਰਾਬ ਹੋਣ ਕਾਰਨ ਇਸਨੂੰ ਮੁਲਤਵੀ ਕਰ ਦਿੱਤਾ ਗਿਆ।