CM ਮਾਨ ਨੇ ਸੱਦ ਲਈ ਪੰਜਾਬ ਕੈਬਨਿਟ ਦੀ ਮੀਟਿੰਗ! ਹੋਣ ਜਾ ਰਿਹੈ ਵੱਡਾ ਐਲਾਨ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਅੱਜ 2 ਜੂਨ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੁੱਖ ਮੰਤਰੀ ਰਿਹਾਇਸ਼ ’ਤੇ ਹੋਣ ਜਾ ਰਹੀ ਹੈ। ਹਾਲਾਂਕਿ ਕੈਬਨਿਟ ਮੀਟਿੰਗ ਲਈ ਅਜੇ ਤੱਕ ਕੋਈ ਸਰਕਾਰੀ ਏਜੰਡਾ ਜਾਰੀ ਨਹੀਂ ਹੋਇਆ, ਪਰ ਇਹ ਮੀਟਿੰਗ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਤੋਂ ਠੀਕ ਪਹਿਲਾਂ ਹੋ ਰਹੀ ਹੈ, ਜਿਸ ਕਾਰਨ ਇਸ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੌਰਾਨ ਚੋਣੀ ਹਲਕੇ ਲਈ ਕਿਸੇ ਵੱਡੇ ਐਲਾਨ ਜਾਂ ਨੀਤੀਕਤ ਫ਼ੈਸਲੇ ਦੀ ਸੰਭਾਵਨਾ ਹੋ ਸਕਦੀ ਹੈ।