ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਰਜਿਸਟਰੀਆਂ ਲਈ ਐੱਨ. ਓ. ਸੀ. ਦੀ ਸ਼ਰਤ ਖ਼ਤਮ ਕਰਨ ਨੂੰ ਲੈ ਕੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਬਾਰੇ ਉਨ੍ਹਾਂ ਨੇ ਐਕਸ ‘ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਲੋਕਾਂ ਨੂੰ ਐੱਨ. ਓ. ਸੀ. ਕਰਕੇ ਹੁੰਦੀ ਖੱਜਲ-ਖੁਆਰੀ ਖ਼ਤਮ ਕਰਨ ਲਈ ਵਿਸਥਾਰ ਸਹਿਤ ਚਰਚਾ ਹੋਈ।
ਉਨ੍ਹਾਂ ਕਿਹਾ ਕਿ ਅਸੀਂ ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਜਾ ਰਹੇ ਹਾਂ ਅਤੇ ਨਾਲ ਹੀ ਅੱਗ ਤੋਂ ਨਾਜਾਇਜ਼ ਕਾਲੋਨੀਆਂ ਬਣਾਉਣ ਵਾਲਿਆਂ ‘ਤੇ ਹੋਰ ਸਖ਼ਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਨੂੰਨੀ ਅੜਚਨਾਂ ਦੂਰ ਕਰਕੇ ਜਲਦ ਫ਼ੈਸਲਾ ਲਿਆ ਜਾਵੇਗਾ।
ਦੱਸਣਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਸੀ ਕਿ ਅੱਜ ਤੋਂ ਜਿੰਨੀਆਂ ਵੀ ਰਜਿਸਟਰੀਆਂ ਹੋਣਗੀਆਂ, ਸਾਰੀਆਂ ਤੋਂ ਐੱਨ. ਓ. ਸੀ. ਖ਼ਤਮ ਕਰ ਦਿੱਤੀ ਗਈ ਹੈ ਪਰ ਹੁਣ ਨਾਜਾਇਜ਼ ਕਾਲੋਨੀਆਂ ਦੀ ਉਸਾਰੀ ਨਹੀਂ ਹੋਣ ਦਿੱਤੀ ਜਾਵੇਗੀ।















