ਸੀਜ਼ਨ 18 ਦਾ 40ਵਾਂ ਮੈਚ ਅੱਜ ਲਖਨਊ ਸੁਪਰ ਜਾਇੰਟਸ ਅਤੇ ਦਿੱਲੀ ਕੈਪੀਟਲਜ਼ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਲਖਨਊ ਦੇ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਏਕਾਨਾ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ਵਿੱਚ ਦੂਜੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ।ਇਸ ਸੀਜ਼ਨ ਵਿੱਚ ਲਖਨਊ ਦੀ ਟੀਮ 8 ਮੈਚਾਂ ਵਿੱਚ 5 ਜਿੱਤਾਂ ਨਾਲ ਅੰਕ ਸੂਚੀ ਵਿੱਚ 5ਵੇਂ ਨੰਬਰ ‘ਤੇ ਹੈ। ਜੇਕਰ ਗੱਲ ਕਰੀਏ ਦਿੱਲੀ ਦੀ ਤਾਂ ਦਿੱਲੀ ਨੇ 7 ਵਿੱਚੋਂ 5 ਮੈਚ ਜਿੱਤੇ ਹਨ। ਟੀਮ 10 ਅੰਕਾਂ ਨਾਲ ਅੰਕ ਸੂਚੀ ਵਿੱਚ ਦੂਜੇ ਸਥਾਨ ‘ਤੇ ਹੈ।