J&K ਦੇ ਬਾਰਾਮੂਲਾ ‘ਚ ਅੱਤਵਾਦੀਆਂ ਨੇ ਸੇਵਾਮੁਕਤ ਪੁਲਸ ਅਧਿਕਾਰੀ ਦਾ ਗੋਲੀ ਮਾਰ ਕੇ ਕੀਤਾ ਕਤਲ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਵਿਚ ਐਤਵਾਰ ਨੂੰ ਇਕ ਸੇਵਾਮੁਕਤ ਪੁਲਸ ਅਧਿਕਾਰੀ ਦੀ ਅੱਤਵਾਦੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੁਹੰਮਦ ਸ਼ਫੀ ਨੂੰ ਅੱਜ ਤੜਕੇ ਇੱਕ ਮਸਜਿਦ ਦੇ ਅੰਦਰ ਗੋਲੀ ਮਾਰ ਦਿੱਤੀ ਗਈ।
ਕਸ਼ਮੀਰ ਜ਼ੋਨ ਪੁਲਸ ਨੇ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ, ”ਅੱਤਵਾਦੀਆਂ ਨੇ ਸ਼ੇਰੀ ਬਾਰਾਮੂਲਾ ਦੇ ਗੈਂਟਮੁਲਾ ‘ਚ ਸੇਵਾਮੁਕਤ ਪੁਲਸ ਅਧਿਕਾਰੀ ਮੁਹੰਮਦ ਸ਼ਫੀ ‘ਤੇ ਉਸ ਸਮੇਂ ਗੋਲੀ ਚਲਾ ਦਿੱਤੀ, ਜਦੋਂ ਉਹ ਮਸਜਿਦ ‘ਚ ਅਜ਼ਾਨ ਦਾ ਪਾਠ ਕਰ ਰਿਹਾ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਮੁਤਾਬਕ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਵਿਸਤ੍ਰਿਤ ਜਾਣਕਾਰੀ ਦੀ ਉਡੀਕ ਹੈ।