J&K : ਬਡਗਾਮ ‘ਚ ਅੱਤਵਾਦੀਆਂ ਨੇ TV ਐਕਟ੍ਰੈੱਸ ਆਮਰੀਨ ਭੱਟ ਦਾ ਗੋਲੀ ਮਾਰ ਕੇ ਕੀਤਾ ਕਤਲ

ਸ਼੍ਰੀਨਗਰ-ਕਸ਼ਮੀਰ ਡਿਵੀਜ਼ਨ ਦੇ ਬਡਗਾਮ ‘ਚ ਅੱਤਵਾਦੀਆਂ ਨੇ ਕਾਇਰਾਨਾ ਹਮਲਾ ਕੀਤਾ ਹੈ। ਉਨ੍ਹਾਂ ਨੇ ਇਕ ਟੀ.ਵੀ. ਅਦਾਕਾਰਾ ਨੂੰ ਨਿਸ਼ਾਨਾ ਬਣਾ ਕੇ ਫਾਇਰਿੰਗ ਕੀਤੀ। ਗੋਲੀ ਲੱਗਣ ਨਾਲ ਅਦਾਕਾਰਾ ਆਮਰੀਨ ਭੱਟ ਦੀ ਮੌਤ ਹੋ ਗਈ। ਉਸ ਦੇ 10 ਸਾਲਾ ਦੇ ਭਤੀਜੇ ਨੂੰ ਵੀ ਗੋਲੀ ਲੱਗੀ ਹੈ ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਹਮਲਾਵਰਾਂ ਦੀ ਭਾਲ ਲਈ ਇਲਾਕੇ ਦੀ ਘੇਰਾਬੰਦੀ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਇਲਾਕੇ ਦੇ ਸਾਰੇ ਐਂਟਰੀ ਅਤੇ ਐਗਜ਼ਿਟ ਗੇਟਾਂ ਨੂੰ ਸੁਰੱਖਿਆ ਬਲਾਂ ਨੇ ਬੰਦ ਕਰ ਦਿੱਤਾ ਹੈ। ਪੁਲਸ ਨੇ ਦੱਸਿਆ ਕਿ ਅੱਤਵਾਦੀਆਂ ਨੇ ਬਡਗਾਮ ਦੇ ਚਦੂਰਾ ‘ਚ ਆਰਮੀਨ ਭੱਟ ਦੀ ਰਿਹਾਇਸ਼ ‘ਤੇ ਫਾਇਰਿੰਗ ਕੀਤੀ ਜਿਸ ਕਾਰਨ ਉਨ੍ਹਾਂ ਨੂੰ ਗੋਲੀ ਲੱਗੀ। ਗੋਲੀ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਹਸਤਪਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।