ਸ਼੍ਰੀਨਗਰ- ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਅੱਤਵਾਦ ਨਾਲ ਜੁੜੇ ਇਕ ਮਾਮਲੇ ‘ਚ ਮੰਗਲਵਾਰ ਨੂੰ ਜੰਮੂ ਕਸ਼ਮੀਰ ਦੇ ਸ਼੍ਰੀਨਗਰ ਅਤੇ ਸੋਪੋਰ ਇਲਾਕਿਆਂ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਦੇ ਅਧਿਕਾਰੀਆਂ ਨੇ ਅੱਤਵਾਦ ਨਾਲ ਸੰਬੰਧਤ ਮਾਮਲੇ ‘ਚ ਜਾਵੇਦ ਅਹਿਮਦ ਸ਼ੇਖ, ਏ. ਆਰ. ਸ਼ੱਲਾ ਅਤੇ ਨਿਸਾਰ ਅਹਿਮਦ ਨਾਂ ਦੇ ਤਿੰਨ ਵਿਅਕਤੀਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ।
ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸ਼੍ਰੀਨਗਰ ‘ਚ ਵੀ 2 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਸੋਪੋਰ ਕਸਬੇ ਦੇ ਇਕ ਵਿਅਕਤੀ ਦੇ ਸ਼੍ਰੀਨਗਰ ਸਥਿਤ ਘਰ ਅਤੇ ਦਫ਼ਤਰ ਕੰਪਲੈਕਸ ‘ਤੇ ਛਾਪਾ ਮਾਰਿਆ ਗਿਆ। ਉਨ੍ਹਾਂ ਦੱਸਿਆ ਕਿ ਛਾਪੇਮਾਰੀ ਜਾਰੀ ਅਤੇ ਪੂਰੀ ਜਾਣਕਾਰੀ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।















