NRIs ਲਈ ਮਾਨ ਸਰਕਾਰ ਦਾ ਵੱਡਾ ਉਪਰਾਲਾ, ਜਾਰੀ ਕੀਤੇ ਦੋ ਵਟਸਐਪ ਨੰਬਰ

ਜਲੰਧਰ/ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਐੱਨ. ਆਰ. ਆਈਜ਼. ਲਈ ਸਹੂਲਤਾਂ ਨੂੰ ਲੈ ਕੇ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ‘ਸਹੂਲਤਾਂ ਲੋਕਾਂ ਦੇ ਦੁਆਰ’ ਦੇ ਮਕਸਦ ਤਹਿਤ ਮਾਲ ਵਿਭਾਗ ਵੱਲੋਂ ਜ਼ਮੀਨ ਦੀਆਂ ਰਜਿਸਟਰੀਆਂ ਅਤੇ ਜਾਇਦਾਦ ਸਬੰਧੀ ਸੇਵਾਵਾਂ ਅਤੇ ਸ਼ਿਕਾਇਤਾਂ ਦੂਰ ਕਰਨ ਲਈ 2 ਵਟਸਐਪ ਨੰਬਰ ਜਾਰੀ ਕੀਤੇ ਹਨ। ਐੱਨ. ਆਰ. ਆਈਜ਼. ਲਈ ਵੱਖਰਾ ਨੰਬਰ ਜਾਰੀ ਕੀਤਾ ਗਿਆ ਹੈ ਤਾਂ ਜੋ ਵਿਦੇਸ਼ਾਂ ‘ਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਅਤੇ ਰਿਕਾਰਡ ਨੂੰ ਟ੍ਰੈਕ ਕਰ ਸਕਣ। ਇਸ ਸਬੰਧੀ ਜਾਣਕਾਰੀ ਭਗਵੰਤ ਮਾਨ ਵੱਲੋਂ ਟਵਿੱਟਰ ‘ਤੇ ਸਾਂਝੀ ਕਰਕੇ ਦਿੱਤੀ ਗਈ ਹੈ।