PM ਮੋਦੀ ਨੇ ਪੈਰਿਸ ਓਲੰਪਿਕ ‘ਚ ਹਿੱਸਾ ਲੈਣ ਵਾਲੇ ਭਾਰਤੀ ਦਲ ਨੂੰ ਦਿੱਤੀ ਵਧਾਈ, ਜਾਣੋ ਕੀ ਕਿਹਾ

ਨਵੀਂ ਦਿੱਲੀ : ਪੈਰਿਸ ਓਲੰਪਿਕ ਦੀ ਸਮਾਪਤੀ ਹੋਣ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਭਾਰਤੀ ਦਲ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਖਿਡਾਰੀਆਂ ਨੂੰ ਉਨ੍ਹਾਂ ਦੇ ਆਉਣ ਵਾਲੇ ਯਤਨਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਰੇ ਖਿਡਾਰੀਆਂ ਨੇ ਆਪਣਾ ਸਰਬੋਤਮ ਪ੍ਰਦਰਸ਼ਨ ਕੀਤਾ ਹੈ ਅਤੇ ਹਰ ਭਾਰਤੀ ਨੂੰ ਉਨ੍ਹਾਂ ‘ਤੇ ਮਾਣ ਹੈ।
ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕੀਤਾ, “ਅਜਿਹੇ ‘ਚ ਜਦੋਂ ਪੈਰਿਸ ਓਲੰਪਿਕ ਦੀ ਸਮਾਪਤੀ ਹੋ ਰਹੀ ਹੈ, ਮੈਂ ਖੇਡਾਂ ਦੌਰਾਨ ਪੂਰੇ ਭਾਰਤੀ ਦਲ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਾ ਹਾਂ।”
ਪ੍ਰਧਾਨ ਮੰਤਰੀ ਨੇ ਕਿਹਾ, “ਸਾਰੇ ਖਿਡਾਰੀਆਂ ਨੇ ਆਪਣਾ ਸਰਬੋਤਮ ਪ੍ਰਦਰਸ਼ਨ ਕੀਤਾ ਅਤੇ ਹਰ ਭਾਰਤੀ ਨੂੰ ਉਨ੍ਹਾਂ ‘ਤੇ ਮਾਣ ਹੈ। ਮੈਂ ਸਾਡੇ ਖੇਡ ਨਾਇਕਾਂ ਨੂੰ ਉਨ੍ਹਾਂ ਦੇ ਆਉਣ ਵਾਲੇ ਯਤਨਾਂ ਲਈ ਸ਼ੁੱਭਕਾਮਨਾਵਾਂ ਦਿੰਦਾ ਹਾਂ।”