ਜੈਪੁਰ- ਰਾਜਸਥਾਨ ‘ਚ ਬਾਲੋਤਰਾ ਜ਼ਿਲ੍ਹੇ ਦੀ ਪਚਪਦਰਾ ਰਿਫਾਇਨਰੀ ‘ਚ ਸੋਮਵਾਰ ਦੁਪਹਿਰ ਭਿਆਨਕ ਅੱਗ ਲੱਗ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਰਿਫਾਇਨਰੀ ਦਾ ਮੰਗਲਵਾਰ ਨੂੰ ਉਦਘਾਟਨ ਕਰਨ ਵਾਲੇ ਹਨ। ਰਿਫਾਇਨਰੀ ‘ਚ ਅੱਗ ਲੱਗਣ ਕਾਰਨ ਭਾਜੜਾਂ ਪੈ ਗਈਆਂ। ਫਿਲਹਾਲ ਕਿਸੇ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਨਹੀਂ ਹੈ। ਸ਼ੁਰੂਆਤੀ ਰਿਪੋਰਟਾਂ ਅਨੁਸਾਰ ਅੱਗ ਰਿਫਾਇਨਰੀ ਦੇ ‘ਕਰੂਡ ਡਿਸਟੀਲੇਸ਼ਨ ਯੂਨਿਟ’ ‘ਚ ਲੱਗੀ।
ਅਧਿਕਾਰੀਆਂ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਲਾਤ ਨੂੰ ਕਾਬੂ ਕਰਨ ਲਈ ਐਮਰਜੈਂਸੀ ਟੀਮਾਂ ਨੂੰ ਲਗਾਇਆ ਗਿਆ ਹੈ ਅਤੇ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਜਨਲਾਲ ਸ਼ਰਮਾ ਦਾ ਵੀ ਅੱਜ ਰਿਫਾਇਨਰੀ ਦਾ ਦੌਰਾ ਕਰਨ ਦਾ ਪ੍ਰੋਗਰਾਮ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਜੇ ਹੋਰ ਜਾਣਕਾਰੀ ਦਾ ਇੰਤਜ਼ਾਰ ਹੈ ਅਤੇ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।















