PM ਮੋਦੀ ਨੇ ਵਿਜੇ ਨੂੰ ਤਾਮਿਲਨਾਡੂ ਦੇ CM ਵਜੋਂ ਸਹੁੰ ਚੁੱਕਣ ‘ਤੇ ਦਿੱਤੀ ਵਧਾਈ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਟੀਵੀਕੇ ਮੁਖੀ ਵਿਜੇ ਨੂੰ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਸੂਬਾ ਸਰਕਾਰ ਨਾਲ ਮਿਲ ਕੇ ਕੰਮ ਕਰਦੀ ਰਹੇਗੀ।
ਟੀਵੀਕੇ ਮੁਖੀ ਅਤੇ ਉਸ ਦੇ ਵਿਧਾਇਕ ਦਲ ਦੇ ਨੇਤਾ ਵਿਜੇ ਨੇ ਐਤਵਾਰ ਨੂੰ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਰਾਜੇਂਦਰ ਵਿਸ਼ਵਨਾਥ ਆਰਲੇਕਰ ਨੇ ਚੇਨਈ ‘ਚ ਆਯੋਜਿਤ ਇਕ ਸਮਾਰੋਹ ‘ਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਪੀ.ਐੱਮ. ਮੋਦੀ ਨੇ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ,”ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਥੀਰੂ ਸੀ. ਜੋਸੇਫ ਵਿਜੇ ਨੂੰ ਵਧਾਈ। ਉਨ੍ਹਾਂ ਦੇ ਅੱਗੇ ਦੇ ਕਾਰਜਕਾਲ ਲਈ ਸ਼ੁੱਭਕਾਮਨਾਵਾਂ। ਕੇਂਦਰ ਸਰਕਾਰ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਤਾਮਿਲਨਾਡੂ ਸਰਕਾਰ ਨਾਲ ਮਿਲ ਕੇ ਕੰਮ ਕਰਦੀ ਰਹੇਗੀ।”