ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਮੰਗਲਵਾਰ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ।
ਜੰਮੂ ਕਸ਼ਮੀਰ ਦੇ 2 ਵਾਰ ਮੁੱਖ ਮੰਤਰੀ ਰਹਿ ਚੁੱਕੇ ਅਬਦੁੱਲਾ 56 ਸਾਲ ਦੇ ਹੋ ਗਏ ਹਨ। ਪੀ.ਐੱਮ. ਮੋਦੀ ਨੇ ਆਪਣੇ ਸੰਦੇਸ਼ ‘ਚ ਕਿਹਾ,”ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਜੀ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਹਾਰਦਿਕ ਵਧਾਈ। ਪਰਮਾਤਮਾ ਉਨ੍ਹਾਂ ਨੂੰ ਲੰਬੀ ਉਮਰ ਤੇ ਚੰਗੀ ਸਿਹਤ ਪ੍ਰਦਾਨ ਕਰੇ।”















