T20 World Cup : ਪ੍ਰਧਾਨ ਮੰਤਰੀ ਮੋਦੀ ਨੇ ਟੀਮ ਇੰਡੀਆ ਨੂੰ ਟੀ-20 ਵਿਸ਼ਵ ਕੱਪ ਜਿੱਤਣ ‘ਤੇ ਦਿੱਤੀ ਵਧਾਈ

T20 World Cup : ਪ੍ਰਧਾਨ ਮੰਤਰੀ ਮੋਦੀ ਨੇ ਟੀਮ ਇੰਡੀਆ ਨੂੰ ਟੀ-20 ਵਿਸ਼ਵ ਕੱਪ ਜਿੱਤਣ ‘ਤੇ ਦਿੱਤੀ ਵਧਾਈ

ਚੰਡੀਗੜ੍ਹ, 8 ਮਾਰਚ  ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਟੀ-20 ਵਿਸ਼ਵ ਕੱਪ 2026 ਦਾ ਖਿਤਾਬ ਜਿੱਤ ਲਿਆ ਹੈ। ਦੱਸ ਦਈਏ ਕਿ ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ 96 ਦੌੜਾਂ ਨਾਲ ਹਰਾ ਕੇ ਤੀਜੀ ਵਾਰ ਟੀ-20 ਵਿਸ਼ਵ ਕੱਪ ਦਾ ਖਿਤਾਬ ਆਪਣੇ ਨਾਮ ਕੀਤਾ ਹੈ।

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ICC Men’s T20 World Cup ਜਿੱਤਣ ਤੇ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਵਧਾਈ ਸੰਦੇਸ਼ ਵਿੱਚ ਲਿਖਿਆ ” ਚੈਂਪੀਅਨਜ਼! ਭਾਰਤੀ ਟੀਮ ਨੂੰ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਜਿੱਤਣ ‘ਤੇ ਵਧਾਈਆਂ! ਇਹ ਸ਼ਾਨਦਾਰ ਜਿੱਤ ਅਸਾਧਾਰਨ ਹੁਨਰ, ਦ੍ਰਿੜਤਾ ਅਤੇ ਟੀਮ ਵਰਕ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਦ੍ਰਿੜਤਾ ਦਿਖਾਈ ਹੈ। ਇਸ ਜਿੱਤ ਨੇ ਹਰ ਭਾਰਤੀ ਦੇ ਦਿਲ ਨੂੰ ਮਾਣ ਅਤੇ ਖੁਸ਼ੀ ਨਾਲ ਭਰ ਦਿੱਤਾ ਹੈ। ਸ਼ਾਬਾਸ਼, ਟੀਮ ਇੰਡੀਆ!”

 

ਦੱਸ ਦਈਏ ਕਿ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਟੀ-20 ਵਿਸ਼ਵ ਕੱਪ 2026 ਦਾ ਫਾਈਨਲ ਮੈਚ ਅੱਜ ਐਤਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਗਿਆ। ਜਿੱਥੇ ਨਿਊਜ਼ੀਲੈਂਡ ਦੇ ਕਪਤਾਨ ਮਿਸ਼ੇਲ ਸੈਂਟਨਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਜਿਸ ਤੋਂ ਬਾਅਦ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਟੀਮ ਇੰਡੀਆ ਨੇ 20 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ‘ਤੇ 255 ਦੌੜਾਂ ਬਣਾਈਆਂ ਅਤੇ ਨਿਊਜ਼ੀਲੈਂਡ ਸਾਹਮਣੇ 256 ਦੌੜਾਂ ਦਾ ਟੀਚਾ ਰੱਖਿਆ।

 

256 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਨਿਊਜ਼ੀਲੈਂਡ ਦੀ ਟੀਮ 19 ਓਵਰਾਂ ਵਿੱਚ 159 ਦੌੜਾਂ ਤੇ ਹੀ ਸਿਮਟ ਗਈ।

ਭਾਰਤ ਲਈ ਸੰਜੂ ਸੈਮਸਨ ਨੇ 46 ਗੇਂਦਾਂ ‘ਤੇ 89 ਦੌੜਾਂ ਬਣਾਈਆਂ। ਸੈਮਸਨ ਟੀ-20 ਵਿਸ਼ਵ ਕੱਪ ਫਾਈਨਲ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਖਿਡਾਰੀ ਬਣ ਗਏ ਹਨ। ਸੈਮਸਨ ਨੇ ਵੈਸਟਇੰਡੀਜ਼ ਦੇ ਮਾਰਲੋਨ ਸੈਮੂਅਲਜ਼ ਦਾ 85 ਦੌੜਾਂ ਦਾ ਰਿਕਾਰਡ ਤੋੜਿਆ।