ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫਿਲਾਡੇਲਫੀਆ ਵਿੱਚ ਮੈਡੀਕਲ ਜਹਾਜ਼ ਦੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ ‘ਤੇ ਲਿਖਿਆ, “ਮੈਨੂੰ ਪੈਨਸਿਲਵੇਨੀਆ ਦੇ ਫਿਲਾਡੇਲਫੀਆ ਵਿੱਚ ਹੋਏ ਜਹਾਜ਼ ਹਾਦਸੇ ਤੋਂ ਬਹੁਤ ਦੁੱਖ ਹੋਇਆ ਹੈ। ਇਸ ਵਿੱਚ ਕਈ ਮਾਸੂਮ ਲੋਕ ਮਾਰੇ ਗਏ। ਸਾਡੇ ਬਚਾਅ ਕਰਮਚਾਰੀ ਘਟਨਾ ਵਾਲੀ ਥਾਂ ‘ਤੇ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ।”
ਅਮਰੀਕੀ ਸੰਘੀ ਹਵਾਬਾਜ਼ੀ ਪ੍ਰਸ਼ਾਸਨ (FAA) ਨੇ ਕਿਹਾ ਕਿ ਹਾਦਸੇ ਸਮੇਂ ਜਹਾਜ਼ ਵਿੱਚ ਛੇ ਲੋਕ ਸਵਾਰ ਸਨ। ਫਿਲਾਡੇਲਫੀਆ ਦੀ ਮੇਅਰ ਚੈਰਿਲ ਪੇਕਰ ਨੇ ਕਿਹਾ ਕਿ ਜਹਾਜ਼ ਹਾਦਸੇ ਵਿੱਚ ਕਈ ਘਰ ਅਤੇ ਵਾਹਨ ਤਬਾਹ ਹੋ ਗਏ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ ਅਜੇ ਪਤਾ ਨਹੀਂ ਹੈ।